ਅੰਮ੍ਰਿਤਸਰ — ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਪਰਿਵਾਰ ਦੀ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ‘ਚ ਮੱਥਾ ਟੇਕਿਆ ਤੇ ਪਰਿਵਾਰ ਦੀ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਵਿਧਾਇਕਾਂ ਨੇ ਚਾਰ ਮਹੀਨੇ ‘ਚ ਉਨ੍ਹਾਂ ਲੋਕਾਂ ‘ਤੇ ਗਲਤ ਮਾਮਲੇ ਦਰਜ ਕਰਵਾਏ ਹਨ, ਜਿਨ੍ਹਾਂ ਨੇ ਕਾਂਗਰਸ ਨੂੰ ਵੋਟ ਨਹੀਂ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਜੋ ਕੁਝ ਵੀ ਕਿਹਾ ਹੈ, ਉਸ ਨੂੰ ਪੂਰਾ ਨਹੀਂ ਕੀਤਾ, ਉਹ ਸਿਰਫ ਚਾਰ ਪਿਚ ਬਣਾ ਕੇ ਵੱਡੇ ਸਟੇਡੀਅਮ ਦੀ ਗੱਲ ਕਰ ਰਹੇ ਹਨ। ਅੰਮ੍ਰਿਤਸਰ ਦੇ ਲੋਕਾਂ ਨੂੰ ਉਸ ਕੋਲੋਂ ਉਮੀਦ ਸੀ ਪਰ ਸਿੱਧੂ ਨੇ ਜਨਤਾ ਨੂੰ ਸਿਰਫ ਸਪਨੇ ਦਿਖਾਏ। ਇੰਨਾ ਹੀ ਨਹੀਂ ਅੰਮ੍ਰਿਤਸਰ ‘ਚ ਅਕਾਲੀ ਦਲ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਵੀ ਤੁੜਵਾਇਆ ਜਾ ਰਿਹਾ ਹੈ। ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲੇ ‘ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਇਸ ਦੇ ਲਈ ਕਾਂਗਰਸ ਜ਼ਿੰਮੇਵਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ‘ਚ ਗੁੰਡਾਗਰਦੀ ਸਿਖਰਾਂ ‘ਤੇ ਪੁੱਜ ਚੁੱਕੀ ਹੈ, ਗੈਂਗਸਟਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਗੈਂਗਵਾਰ ਦੀਆਂ ਘਟਨਾਵਾਂ ‘ਤੇ ਨਕੇਲ ਨਹੀਂ ਕੱਸੀ ਜਾ ਰਹੀ।
ਉਧਰ ਉਨ੍ਹਾਂ ਨਾਲ ਆਈ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਜੋ ਵਾਅਦੇ ਕਿਸਾਨਾਂ ਤੇ ਪੰਜਾਬ ਦੀ ਜਨਤਾ ਨਾਲ ਸਰਕਾਰ ਨੇ ਕੀਤੇ ਉਹ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਇੰਨੀ ਖੁਦਕੁਸ਼ੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੀ. ਐੱਸ. ਟੀ. ਦੇ ਮਾਧਿਅਮ ਰਾਹੀਂ ਪੰਜਾਬ ਨੂੰ ਪੰਜ ਹਜ਼ਾਰ ਕਰੋੜ ਰੁਪਇਆ ਪ੍ਰਧਾਨ ਮੰਤਰੀ ਮੋਦੀ ਵਲੋਂ ਦਿੱਤਾ ਗਿਆ ਹੈ, ਉਸ ਪੈਸੇ ਨਾਲ ਕਿਸਾਨਾਂ ਦਾ ਕਰਜ਼ਾ ਮੁਆਫ ਕਿਉਂ ਨਹੀਂ ਕਰਦੀ ਸਰਕਾਰ? ਬੀਬੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਤੇ ਲੜਦੀ ਰਹੇਗੀ।