ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ 31 ਅਗਸਤ ਤੋਂ ਪਹਿਲਾਂ-ਪਹਿਲਾਂ ਆਧਾਰ ਕਾਰਡ ਨੂੰ ਪੈਨ ਕਾਰਡ ਨਾਲ ਜੋੜਿਆ ਜਾਵੇਗਾ| ਉਨ੍ਹਾਂ ਕਿਹਾ ਕਿ ਪੈਨ ਕਾਰਡ ਨੂੰ ਆਧਾਰ ਨਾਲ ਜੋੜਣਾ ਲਾਜ਼ਮੀ ਹੋ ਗਿਆ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਰਿਟਰਨ ਨਹੀਂ ਭਰੀ ਜਾਵੇਗੀ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਅੱਜ ਇਕ ਵੱਡਾ ਫੈਸਲਾ ਲੈਂਦਿਆਂ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਵਧਾ ਕੇ 5 ਅਗਸਤ ਕਰ ਦਿੱਤੀ ਹੈ|