ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਜਾਟ ਰਾਖਵਾਂਕਰਨ ਤੇ ਇਕ ਅਹਿਮ ਫੈਸਲਾ ਸੁਣਾਉਂਦਿਆਂ ਜਾਟ ਭਾਈਚਾਰੇ ਸਮੇਤ 6 ਜਾਤੀਆਂ ਨੂੰ ਰਾਖਵਾਂਕਰਨ ਦੇਣ ਉਤੇ ਰੋਕ ਨੂੰ ਬਰਕਰਾਰ ਰੱਖਿਆ ਹੈ| ਇਸ ਦੌਰਾਨ ਅਦਾਲਤ ਨੇ ਇਸ ਸਬੰਧ ਵਿਚ ਕੌਮੀ ਪਿਛੜਾ ਆਯੋਗ ਤੋਂ 31 ਮਾਰਚ ਤੱਕ ਰਿਪੋਰਟ ਤਲਬ ਕੀਤੀ ਹੈ|