ਚੰਡੀਗਡ਼੍ਹ/ਨਵੀਂ ਦਿੱਲੀ – ਦੇਸ਼-ਵਿਦੇਸ਼ ਵਿਚ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਜ਼ੁਹਾ ਦਾ ਪਵਿੱਤਰ ਤਿਉਹਾਰ ਅੱਜ ਈਦ ਦੀ ਨਮਾਜ਼ ਅਦਾ ਕਰਕੇ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ। ਵੱਖ-ਵੱਖ ਮਸਜ਼ਿਦਾਂ ਵਿਚ ਨਮਾਜ਼ੀਆਂ ਨੇ ਈਦ-ਉਲ-ਜ਼ੁਹਾ ਦੀ ਨਮਾਜ਼ ਅਦਾ ਕੀਤੀ ਅਤੇ ਸਾਰਿਆਂ ਦੀ ਸਲਾਮਤੀ ਦੀ ਦੁਆ ਮੰਗੀ। ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਦੀਆਂ ਮੁਬਾਰਕਾਂ ਦੇ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਪ੍ਰਗਟ ਕੀਤਾ।
ਇਸ ਦੌਰਾਨ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਈਦ ਦੀ ਖੂਬ ਰੌਣਕ ਰਹੀ। ਇਸ ਦੌਰਾਨ ਸੂਬੇ ਵਿਚ ਵੀ ਸੁਰੱਖਿਆ ਵਿਵਸਥਾ ਕਰਡ਼ੀ ਕੀਤੀ ਗਈ ਸੀ।