ਗੁਰੂਗ੍ਰਾਮ : ਹਰਿਆਣਾ ਦੇ ਗੁਰੂਗ੍ਰਾਮ ਵਿਖੇ ਰਿਯਾਨ ਇੰਟਰਨੈਸ਼ਨਲ ਸਕੂਲ ਵਿਚ ਇਕ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਦੂਸਰੀ ਜਮਾਤ ਵਿਚ ਪੜ੍ਹਣ ਵਾਲੇ ਬੱਚੇ ਦੀ ਲਾਸ਼ ਸਕੂਲ ਦੇ ਟਾਇਲੈਟ ਵਿਚੋਂ ਮਿਲੀ| ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦੀ ਗਲਾ ਕੱਟ ਕੇ ਹੱਤਿਆ ਕੀਤੀ ਗਈ ਅਤੇ ਬੱਚੇ ਦੀ ਲਾਸ਼ ਕੋਲੋਂ ਚਾਕੂ ਵੀ ਬਰਾਮਦ ਕੀਤਾ ਗਿਆ ਹੈ|
ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ|