ਜਲੰਧਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼ਾਹਕੋਟ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਪਤਨੀ ਨਸੀਬ ਕੌਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ, 75 ਸਾਲ ਦੇ ਕਰੀਬ ਸੀ ਉਮਰ। ਉਹ ਕੁਝ ਸਮੇਂ ਤੋਂ ਬੀਮਾਰ ਸੀ, ਉਹਨਾਂ ਦਾ ਅੰਤਿਮ ਸੰਸਕਾਰ 13 ਸਤੰਬਰ ਨੂੰ ਪਿੰਡ ਕੋਹਾੜ ਖੁਰਦ ਵਿਖੇ ਕੀਤਾ ਜਾਵੇਗਾ। ਸਾਬਕਾ ਮੰਤਰੀ ਦੀ ਪਤਨੀ ਦੇ ਦੇਹਾਂਤ ਤੇ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜੀਤ ਕੋਹਾੜ ਸ਼੍ਰੋਮਣੀ ਅਕਾਲੀ ਦਲ ਦੇ ਇਕ ਸੀਨੀਅਰ ਨੇਤਾ ਹਨ ਅਤੇ ਉਹ ਲੰਬੇ ਸਮੇਂ ਤੋਂ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਜਿੱਤਦੇ ਆ ਰਹੇ ਹਨ।