ਚੰਡੀਗੜ੍ਹ/ਗੁਰਦਾਸਪੁਰ— ਗੁਰਦਾਸਪੁਰ ਉੱਪ ਚੋਣ ਦੀ ਮਿਤੀ ਦਾ ਐਲਾਨ ਹੁੰਦਿਆਂ ਹੀ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਉਮੀਦਵਾਰ ਨੂੰ ਮੈਦਾਨ ‘ਚ ਉਤਾਰਣ ਨੂੰ ਲੈ ਕੇ ਸਿਆਸੀ ਪਾਰਟੀਆਂ ‘ਚ ਚਰਚਾ ਛਿੜ ਗਈ ਹੈ। ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਮੀਦਵਾਰ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਲ ਉਮੀਦਵਾਰ ਨੂੰ ਮੈਦਾਨ ‘ਚ ਉਤਾਰਿਆ ਜਾਵੇਗਾ ਅਤੇ ਜਲਦੀ ਹੀ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਜ਼ਿਮਣੀ ਚੋਣ ਲਈ 11 ਅਕਤੂਬਰ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਪਰ ਅਜੇ ਤੱਕ ਸਿਆਸੀ ਪਾਰਟੀਆਂ ਉਮੀਦਵਾਰਾਂ ਦੇ ਨਾਂ ਦਾ ਐਲਾਨ ਨਹੀਂ ਕਰ ਸਕੀਆਂ ਹਨ। ਹੁਣ ਮਿਤੀ ਦੇ ਐਲਾਨ ਹੋਣ ਤੋਂ ਬਾਅਦ ਸਿਆਸੀ ਸਰਗਰਮੀਆਂ ਇਕਦਮ ਤੇਜ਼ ਹੋ ਗਈਆਂ ਹਨ।