ਵਡੋਦਰਾ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਦੇ ਯੋਗਦਾਨ ਦਾ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਰਜਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਦੇਸ਼ ਉਨ੍ਹਾਂ ਦੇ ਅਨੁਸ਼ਾਸਨ, ਸਮਰਪਣ ਅਤੇ ਤਿਆਗ-ਤਪੱਸਿਆ ਨੂੰ ਸਦਾ ਯਾਦ ਰੱਖੇਗਾ। ਅਸੀਂ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਅਰਜਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਹ 1965 ਦੇ ਯੁੱਧ ਦੇ ਨਾਇਕ ਸਨ।
ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਮੁਲਾਕਾਤ ਅਰਜਨ ਸਿੰਘ ਨਾਲ ਹੋਈ ਸੀ, ਉਨ੍ਹਾਂ ਨੇ ਬਜ਼ੁਰਗ ਅਵਸਥਾ ਦੇ ਬਾਵਜੂਦ ਉਨ੍ਹਾਂ ਨੂੰ ਖੜ੍ਹੇ ਹੋ ਕੇ ਸਲਾਮੀ ਦਿੱਤੀ ਸੀ। ਇਸ ‘ਤੇ ਉਨ੍ਹਾਂ ਨੇ ਸਿੰਘ ਨੂੰ ਕਿਹਾ ਸੀ ਕਿ ਤੁਹਾਨੂੰ ਖੜ੍ਹੇ ਨਹੀਂ ਹੋਣਾ ਚਾਹੀਦਾ, ਕਿਉਂਕਿ ਅਸੀਂ ਸਾਰੇ ਤੁਹਾਡੇ ਤੋਂ ਪ੍ਰੇਰਨਾ ਲੈਂਦੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਜਨ ਸਿੰਘ ਦੇ ਬੀਮਾਰ ਹੋਣ ‘ਤੇ ਉਹ ਉਨ੍ਹਾਂ ਨੂੰ ਦੇਖਣ ਹਸਪਤਾਲ ਗਏ ਸਨ। ਉਸ ਸਮੇਂ ਭਾਵੇਂ ਹੀ ਸਰੀਰ ਉਨ੍ਹਾਂ ਦਾ ਸਾਥ ਨਹੀਂ ਦੇ ਰਿਹਾ ਸੀ ਪਰ ਉਨ੍ਹਾਂ ਦਾ ਜਜ਼ਬਾ ਕਾਇਮ ਸੀ। ਸਾਨੂੰ ਉਨ੍ਹਾਂ ਦੀ ਭਾਵਨਾ ਅਤੇ ਸਮਰਪਣ ਤੋਂ ਸੀਖ ਲੈਣੀ ਚਾਹੀਦੀ ਹੈ। ਅਰਜਨ ਸਿੰਘ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ 98 ਸਾਲ ਦੇ ਸਨ। ਉਹ ਏਅਰ ਫੋਰਸ ਦੇ 5 ਸਿਤਾਰਾ ਮਾਰਸ਼ਲ ਸਨ।