ਚੰਡੀਗੜ੍ਹ : ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ| ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਮ ਦਾ ਰਸਮੀ ਐਲਾਨ ਕੀਤਾ| ਸੁਨੀਲ ਜਾਖੜ 22 ਸਤੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ|
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਸੀਟ ਉਤੇ 11 ਅਕਤੂਬਰ ਨੂੰ ਮਤਦਾਨ ਹੋਵੇਗਾ ਅਤੇ 15 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ ਹੋਵੇਗਾ| ਇਹ ਸੀਟ ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਕਾਰਨ 24 ਅਪ੍ਰੈਲ ਨੂੰ ਖਾਲੀ ਹੋਈ ਸੀ| ਇਸ ਸੀਟ ਲਈ ਨਾਮਜ਼ਦਗੀਆਂ ਦੀ ਸਿਲਸਿਲਾ ਜਾਰੀ ਹੈ, ਜੋ ਕਿ 22 ਸਤੰਬਰ ਤੱਕ ਚੱਲੇਗਾ|