ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਏਅਰ ਮਾਰਸ਼ਲ ਅਰਜਨ ਸਿੰਘ ਨੂੰ ਇਕ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ|
ਦੱਸਣਯੋਗ ਹੈ ਕਿ ਏਅਰ ਮਾਰਸ਼ਲ ਅਰਜਨ ਸਿੰਘ ਦਾ 16 ਸਤੰਬਰ ਨੂੰ ਦਿੱਲੀ ਦੇ ਫੌਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ| ਉਹ 98 ਵਰ੍ਹਿਆਂ ਦੇ ਸਨ|