ਮਾਨਸਾ : ਮਾਨਸਾ ਜ਼ਿਲ੍ਹੇ ਵਿਚ ਕਰਜ਼ੇ ਦੇ ਸਤਾਏ ਇਕ ਕਿਸਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ| ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਅਹਿਮਦਪੁਰ ਵਿਖੇ ਕਿਸਾਨ ਮਿਸ਼ਰਾ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਲਿਆ| ਮਿਸ਼ਰਾ ਸਿੰਘ ਉਤੇ ਲਗਪਗ 9 ਲੱਖ ਰੁਪਏ ਦਾ ਕਰਜ਼ਾ ਸੀ|