ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਰੋਹਿੰਗਿਆ ‘ਤੇ ਸਖਤ ਬਿਆਨ ਦਿੱਤਾ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ| ਉਨ੍ਹਾਂ ਦੇ ਤਾਰ ਅੱਤਵਾਦੀਆਂ ਨਾਲ ਜੁੜੇ ਹੋਏ ਹਨ| ਉਨ੍ਹਾਂ ਕਿਹਾ ਕਿ ਰੋਹਿੰਗਿਆ ਵੱਲੋਂ ਘੁਸਪੈਠ ਕੀਤੀ ਗਈ ਹੈ|
ਉਨ੍ਹਾਂ ਨੇ ਰੋਹਿੰਗਿਆ ਨੂੰ ਦੇਸ਼ ਲਈ ਖਤਰਾ ਦੱਸਿਆ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਨੂੰ ਦੇਸ਼ ਤੋਂ ਬਾਹਰ ਜਾਣਾ ਹੀ ਹੋਵੇਗਾ|