ਸੋਨੀਪਤ — ਹਰਿਆਣੇ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ(ਕਾਨੂੰਨ ਅਤੇ ਵਿਵਸਥਾ) ਮੁਹੰਮਦ ਅਕੀਲ ਨੇ ਅੱਜ ਕਿਹਾ ਕੀ ਸਾਧਵੀਆਂ ਨਾਲ ਬਲਾਤਕਾਰ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਹੋਣ ਤੋਂ ਬਾਅਦ ਸੂਬੇ ‘ਚ ਹੋਈ ਹਿੰਸਾ ਦੀ ਜਾਂਚ ਜਾਰੀ ਹੈ ਅਤੇ ਬਚੇ ਹੋਏ ਦੋਸ਼ੀਆਂ ਦੀ ਵੀ ਜਲਦੀ ਹੀ ਗ੍ਰਿਫਤਾਰੀ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਦੇ ਮਾਮਲੇ ‘ਚ ਹਿੰਸਾ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਕਈ ਦੋਸ਼ੀਆਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਅਕੀਲ ਨੇ ਕਿਹਾ ਕਿ ਡੇਰਾ ਮੁਖੀ ਦੀ ਮੂੰਹਬੋਲੀ ਬੇਟੀ ਹਨੀਪ੍ਰੀਤ ਦੇ ਮਾਮਲੇ ‘ਚ ਪੁਲਸ ਹਰ ਐਂਗਲ ਨੂੰ ਧਿਆਨ ‘ਚ ਰੱਖਦੇ ਹੋਏ ਜਾਂਚ ਕਰ ਰਹੀ ਹੈ।