ਅੰਮ੍ਰਿਤਸਰ : ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਰੇਲ ਆਵਾਜਾਈ ਪ੍ਰਭਾਵਿਤ ਕੀਤੀ| ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਮਾਨਾਂਵਾਲਾ ਰੇਲਵੇ ਸਟੇਸ਼ਨ ਤੇ ਧਰਨਾ ਲਾਇਆ ਗਿਆ, ਜਿਸ ਕਾਰਨ ਰੇਲ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ|
ਇਸ ਦੌਰਾਨ ਕਿਸਾਨਾਂ ਦੇ ਧਰਨੇ ਕਾਰਨ ਅੰਮ੍ਰਿਤਸਰ-ਦਿੱਲੀ ਰੇਲ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ| ਇਸ ਤੋਂ ਇਲਾਵਾ ਇਸ ਧਰਨੇ ਕਾਰਨ ਮੁਸਾਫਿਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ|