ਮੁੰਬਈ— ਮੁੰਬਈ ‘ਚ ਐਲਫਿੰਸਟਨ ਰੋਡ ਅਤੇ ਪਰੇਲ ਉਪਨਗਰੀ ਰੇਲਵੇ ਸਟੇਸ਼ਨਾਂ ਨੂੰ ਜੋੜਨ ਵਾਲੇ ਫੁਟਓਵਰ ਬਰਿੱਜ ‘ਤੇ ਭੱਜ-ਦੌੜ ਦੇ ਬਾਅਦ ਮੁੱਖਮੰਤਰੀ ਦੇਵੇਂਦਰ ਫੜਨਵਸੀ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਬਰਾਂ ਨੂੰ ਪੰਜ-ਪੰਜ ਲੱਖ ਰੁਪਏ ਸਹਾਇਤਾ ਰਕਮ ਦੇਣ ਅਤੇ ਜ਼ਖਮੀਆਂ ਦਾ ਇਲਾਜ ਸਰਕਾਰੀ ਖਰਚ ‘ਤੇ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਘਟਨਾ ‘ਚ ਘੱਟ ਤੋਂ ਘੱਟ 22 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਫੜਨਵੀਸ ਨੇ ਟਵੀਟ ਕੀਤਾ ਕਿ ਮੁੰੰਬਈ ਦੇ ਐਲਫਿੰਸਟਨ ਰੇਲਵੇ ਸਟੇਸ਼ਨ ਦੇ ਫੁਟਓਵਰ ਬਰਿੱਜ ‘ਤੇ ਮਚੀ ਦੁੱਖ ਭਰੀ ਭੱਜ-ਦੌੜ ਦੇ ਬਾਰੇ ‘ਚ ਜਾਣ ਕੇ ਬਹੁਤ ਦੁੱਖੀ ਹਾਂ। ਆਪਣੇ ਪਰਿਵਾਰਕ ਮੈਬਰਾਂ ਨੂੰ ਖੋਹਣ ਵਾਲੇ ਅਤੇ ਪ੍ਰÎਭਾਵਿਤ ਹੋਣ ਵਾਲਿਆਂ ਲਈ ਮੇਰਾ ਮਨ ਦੁੱਖੀ ਹੈ।
ਉਨ੍ਹਾਂ ਨੇ ਲਿਖਿਆ ਕਿ ਮੁੱਖ ਸਕੱਤਰ ਅਤੇ ਮੁੰਬਈ ਦੇ ਪੁਲਸ ਬੁਲਾਰੇ ਨਾਲ ਗੱਲ ਕੀਤੀ। ਉਨ੍ਹਾਂ ਨੇ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਮਾਮਲੇ ਦੀ ਨਿਗਰਾਨੀ ਕਰਨ ਅਤੇ ਸਾਰਿਆਂ ਨੂੰ ਸਹਾਇਤਾ ਸੁਨਿਸ਼ਚਿਤ ਕਰਨ ਨੂੰ ਕਿਹਾ ਹੈ। ਸੀ.ਐਮ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਬਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖਮੀਆਂ ਦਾ ਇਲਾਜ ਦਾ ਸਾਰਾ ਖਰਚ ਸਰਕਾਰ ਚੁੱਕੇਗੀ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਅਤੇ ਰੇਲ ਮੰਤਰਾਲੇ ਜ਼ਰੂਰਤਾ ਪੈਣ ‘ਤੇ ਮਾਮਲੇ ਦੀ ਜਾਂਚ ਕਰਵਾਏਗੀ। ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰੇਲ ਮੰਤਰੀ ਪੀਯੂਸ਼ ਗੋਇਲ ਉਥੇ ਮੌਜੂਦ ਹਨ ਅਤੇ ਹਰਸੰਭਵ ਸਹਾਇਤਾ ਸੁਨਿਸ਼ਚਿਤ ਕਰ ਰਹੇ ਹਨ।