ਚੰਡੀਗੜ੍ਹ : ਅਮਰੀਕਾ ਵਿਚ ਸਿੱਖ ਵਿਦਿਆਰਥੀ ਦੀ ਪੱਗ ਨੂੰ ਲੈ ਕੇ ਫੁਟਬਾਲ ਟੀਮ ਵਿਚੋਂ ਕੱਢੇ ਜਾਣ ਦੇ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਭਾਰੀ ਰੋਸ ਪ੍ਰਗਟ ਕੀਤਾ ਹੈ| ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ| ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ|
ਜ਼ਿਕਰਯੋਗ ਹੈ ਕਿ ਅਮਰੀਕਾ ਦੇ ਪੈਨਸਿਲਵੇਨੀਆ ਵਿਚ ਇਕ ਰੈਫਰੀ ਨੇ ਪੱਗ ਪਹਿਣਨ ਕਾਰਨ ਸਿੱਖ ਵਿਦਿਆਰਥੀ ਨੂੰ ਫੁੱਟਬਾਲ ਖੇਡਣ ਤੋਂ ਰੋਕ ਦਿੱਤਾ|