ਬਠਿੰਡਾ : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ| ਇਸ ਦੌਰਾਨ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਡੀਖ ਵਿਖੇ ਇਕ 23 ਸਾਲਾ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ| ਉਸ ਕੋਲ 3 ਏਕੜ ਜ਼ਮੀਨ ਸੀ| ਦੱਸਿਆ ਜਾ ਰਿਹਾ ਹੈ ਕਿ ਇਸ ਕਿਸਾਨ ਸਿਰ 8 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ|