ਗੁਰਦਾਸਪੁਰ : ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਖਿਲਾਫ ਗੁਰਦਾਸਪੁਰ ਪੁਲਿਸ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ| ਸੁੱਚਾ ਸਿੰਘ ਲੰਗਾਹ ਖਿਲਾਫ ਜਬਰ ਜਨਾਹ ਅਤੇ ਧੋਖਾਧੜੀ ਅਧੀਨ ਕੇਸ ਦਰਜ ਕੀਤਾ ਗਿਆ ਹੈ|
ਸੁੱਚਾ ਸਿੰਘ ਲੰਗਾਹ ਨੇ ਕੱਲ੍ਹ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ, ਪਰ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਗੁਰਦਾਸਪੁਰ ਵਿਖੇ ਆਤਮ ਸਮਰਪਣ ਕਰਨ ਲਈ ਕਿਹਾ ਸੀ|