ਅੰਮ੍ਰਿਤਸਰ – ਜਬਰ-ਜਨਾਹ ਮਾਮਲੇ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਛੇਕ ਦਿੱਤਾ ਗਿਆ ਹੈ| ਇਸ ਸਬੰਧੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਲਿਆ ਗਿਆ|
ਜ਼ਿਕਰਯੋਗ ਹੈ ਕਿ ਇਕ ਵਿਧਵਾ ਪੁਲਿਸ ਕਰਮਚਾਰੀ ਮਹਿਲਾ ਨੇ ਸੁੱਚਾ ਸਿੰਘ ਲੰਗਾਹ ‘ਤੇ ਜਿਨਸੀ ਸ਼ੋਸ਼ਣ ਅਤੇ ਧੋਖਾਧਡ਼ੀ ਦੇ ਦੋਸ਼ ਲਗਾਏ ਸਨ ਜਿਸ ‘ਤੇ ਲੰਗਾਹ ਵਿਰੁਧ ਸਿਟੀ ਪੁਲਿਸ ਸਟੇਸ਼ਨ ਗੁਰਦਾਸਪੁਰ ‘ਚ ਮਾਮਲਾ ਦਰਜ ਕੀਤਾ ਗਿਆ ਸੀ|ਇਸ ਦੌਰਾਨ ਨੇ ਕੱਲ ਗੁਰਦਾਸਪੁਰ ਵਿਚ ਸੀਜੇਐਮ ਅਦਾਲਤ ਵਿਚ ਆਤਮ ਸਮਰਪਣ ਕੀਤ ਸੀ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਪੰਜ ਦਿਨਾਂ ਦੇ ਰਿਮਾਂਡ ਉਤੇ ਭੇਜ ਦਿੱਤਾ ਹੈ|