ਅਹਿਮਦਾਬਾਦ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਜੀ.ਐਸ.ਟੀ ਵਿਚ ਬਦਲਾਅ ਨਾਲ ਦਿਵਾਲੀ ਵਰਗਾ ਮਾਹੌਲ ਹੈ| ਉਨ੍ਹਾ ਕਿਹਾ ਕਿ ਦੁਨੀਆ ਦੇ ਬਾਜਾਰ ਵਿਚ ਭਾਰਤ ਵਿਚ ਉਤਪਾਦਿਤ ਵਸਤੂਆਂ ਘੱਟ ਤੋਂ ਘੱਟ ਸਮੇਂ ਵਿਚ ਪਹੁੰਚਾਵਾਂਗੇ| ਉਨ੍ਹਾਂ ਨੇ ਇਹ ਗੱਲ ਅੱਜ ਦੁਆਰਕਾ ਵਿਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਖੀ|
ਰਾਜਕੋਟ ਵਿਚ ਗ੍ਰੀਨ ਫੀਲਡ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਰਾਜਕੋਟ ਵਿਖੇ ਗ੍ਰੀਨਫੀਲਡ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ| ਇਸ ਦੌਰਾਨ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ|