ਮੰਡੀ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਜੀ.ਡੀ.ਪੀ ਉਤੇ ਹਮਲਾ ਕੀਤਾ ਹੈ|
ਮੰਡੀ ਵਿਖੇ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਿਹਾ ਹੈ| ਦੇਸ਼ ਵਿਚ ਨੌਜਵਾਨਾਂ ਨੂੰ ਆਪਣਾ ਭਵਿੱਖ ਨਹੀਂ ਦਿਖਾਈ ਦੇ ਰਿਹਾ| ਉਨ੍ਹਾਂ ਕਿਹਾ ਕਿ ਚੀਨ ਵਿਚ ਹਰ ਰੋਜ਼ 50 ਹਜ਼ਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਰਿਹਾ ਹੈ, ਪਰ ਭਾਰਤ ਵਿਚ ਨੌਜਵਾਨਾਂ ਦੀ ਭਵਿੱਖ ਧੁੰਦਲਾ ਹੋ ਰਿਹਾ ਹੈ|