ਗੁਰਦਾਸਪੁਰ -ਬਲਾਤਕਾਰ ਅਤੇ ਧੋਖਾਧੜੀ ਮਾਮਲੇ ਵਿਚ ਫਸੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਗੁਰਦਾਸਪੁਰ ਅਦਾਲਤ ਨੇ ਅੱਜ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ| ਉਨ੍ਹਾਂ ਨੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਉਨ੍ਹਾਂ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ|
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਸੋਹਲ ਦੀ ਇਕ ਵਿਧਵਾ ਪੁਲਿਸ ਕਰਮਚਾਰੀ ਮਹਿਲਾ ਨੇ 29 ਸਤੰਬਰ ਨੂੰ ਸੁੱਚਾ ਸਿੰਘ ਲੰਗਾਹ ‘ਤੇ ਜਿਨਸੀ ਸ਼ੋਸ਼ਣ ਅਤੇ ਧੋਖਾਧੜੀ ਦੇ ਦੋਸ਼ ਲਗਾਏ ਸਨ | ਜਿਸ ‘ਤੇ ਲੰਗਾਹ ਿਖ਼ਲਾਫ਼ ਸਿਟੀ ਪੁਲਿਸ ਸਟੇਸ਼ਨ ਗੁਰਦਾਸਪੁਰ ‘ਚ ਮਾਮਲਾ ਦਰਜ ਕੀਤਾ ਗਿਆ ਸੀ |
ਲੰਗਾਹ ਨੂੰ ਕਪੂਰਥਲਾ ਜੇਲ੍ਹ ਵਿਚ ਕੀਤਾ ਤਬਦੀਲ
ਇਸ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਤਬਦੀਲ ਕੀਤਾ ਗਿਆ ਹੈ| ਗੁਰਦਾਸਪੁਰ ਕੇਂਦਰੀ ਜੇਲ੍ਹ ਵਿਚ ਸੁਰੱਖਿਆ ਕਾਰਨ ਕਰਕੇ ਉਨ੍ਹਾਂ ਕਪੂਰਥਲਾ ਵਿਖੇ ਸ਼ਿਫਟ ਕੀਤਾ ਗਿਆ ਹੈ|