ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ-ਐੱਨ.ਸੀ.ਆਰ ਵਿਚ ਪਟਾਕਿਆਂ ਦੀ ਵਿਕਰੀ ਉਤੇ ਰੋਕ ਨੂੰ ਬਰਕਰਾਰ ਰੱਖਿਆ ਹੈ| ਹਾਲਾਂਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਖਰੀਦੇ ਹੋਏ ਪਟਾਕੇ ਹੀ ਚਲਾਏ ਜਾ ਸਕਦੇ ਹਨ|
ਦੱਸਣਯੋਗ ਹੈ ਕਿ ਦੀਵਾਲੀ ਮੌਕੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਦਿੱਲੀ ਅਤੇ ਨੇੜਲੇ ਇਲਾਕਿਆਂ ਵਿਚ ਪਟਾਕਿਆਂ ਦੀ ਵਿਕਰੀ ਉਤੇ ਰੋਕ ਲਾ ਦਿੱਤੀ ਸੀ| ਹਾਲਾਂਕਿ ਸੁਪਰੀਮ ਕੋਰਟ ਨੇ ਪਟਾਕਿਆਂ ਦੇ ਚਲਾਉਣ ਉਤੇ ਕੋਈ ਪਾਬੰਦੀ ਨਹੀਂ ਸੀ ਲਾਈ| ਸੁਪਰੀਮ ਕੋਰਟ ਦੇ ਇਸ ਫੈਸਲੇ ਦੁਆਰਾ ਲੋਕਾਂ ਪ੍ਰਦੂਸ਼ਣ ਤੋਂ ਤਾਂ ਵੱਡੀ ਰਾਹਤ ਜ਼ਰੂਰ ਮਿਲੇਗੀ, ਪਰ ਉਨ੍ਹਾਂ ਵਪਾਰੀਆਂ ਨੂੰ ਨੁਕਸਾਨ ਹੋਵੇਗਾ, ਜਿਨ੍ਹਾਂ ਨੇ ਦੀਵਾਲੀ ਲਈ ਪਟਾਕੇ ਪਹਿਲਾਂ ਹੀ ਖਰੀਦ ਲਏ ਸਨ| ਸੁਪਰੀਮ ਕੋਰਟ ਦਾ ਪਟਾਕਿਆਂ ਸਬੰਧੀ ਪਾਬੰਦੀ ਦਾ ਫੈਸਲਾ ਦੀਵਾਲੀ ਤੋਂ 10 ਦਿਨ ਪਹਿਲਾਂ ਹੀ ਆਇਆ ਹੈ|