ਨਵੀਂ ਦਿੱਲੀ – ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਕਈ ਬੱਚਿਆਂ ਦੀ ਜਾਨ ਲੈ ਚੁੱਕੀ ਬਲੂ ਵੇਲ੍ਹ ਦੇ ਮਾਮਲੇ ਵਿਚ ਦਾਖਲ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਇਸ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਜਾਵੇ|
ਦੱਸਣਯੋਗ ਹੈ ਕਿ ਵਿਦੇਸ਼ਾਂ ਵਿਚ ਕਈ ਬੱਚਿਆਂ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੀ ਇਹ ਗੇਮ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਭਾਰਤ ਵਿਚ ਕਈ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੀ ਹੈ| ਇਸ ਗੇਮ ਦੇ ਵਿਰੋਧ ਵਿਚ ਲਗਾਤਾਰ ਰੋਸ ਪ੍ਰਦਰਸ਼ਨ ਹੁੰਦੇ ਰਹੇ ਹਨ|