ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਜ਼ਿਮਨੀ ਚੋਣਾਂ ਵਿਚ ਵੱਡੀ ਜਿੱਤ ਵੱਲ ਅੱਗੇ ਵੱਧ ਰਹੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਹੈ| ਮੁੱਖ ਮੰਤਰੀ ਨੇ ਟਵੀਟ ਕਰਕੇ ਸੁਨੀਲ ਜਾਖੜ ਨੂੰ ਵਧਾਈ ਦਿੱਤੀ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਦੀ ਜਿੱਤ ਹੋਈ ਹੈ|