ਚੰਡੀਗੜ੍ਹ – ਗੁਰਦਾਸਪੁਰ ਜ਼ਿਮਨੀ ਚੋਣਾਂ ਵਿਚ ਕਾਂਗਰਸ ਦੀ ਜਿੱਤ ਤੋਂ ਬਾਅਦ ਨਾ ਕੇਵਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ, ਬਲਕਿ ਸੀਨੀਅਰ ਕਾਂਗਰਸੀ ਆਗੂ ਵੀ ਇਸ ਜਿੱਤ ਨਾਲ ਬਾਗੋਬਾਗ ਹਨ| ਇਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਹ ਜਿੱਤ ਸਾਡੇ ਹੋਣ ਵਾਲੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਲਈ ਦੀਵਾਲੀ ਦਾ ਇਕ ਵੱਡਾ ਤੋਹਫਾ ਹੈ| ਸ੍ਰ. ਸਿੱਧੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਆਖੀ|