ਪੰਚਕੂਲਾ – ਡੇਰਾ ਸਿਰਸਾ ਦੇ ਚਾਰਟਿਡ ਅਕਾਊਂਟਿਡ (ਸੀਏ) ਸੀ.ਪੀ. ਅਰੋੜਾ ਨੂੰ ਐਸਆਈਟੀ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹਿੰਸਾ ਦੇ ਮੁਲਜ਼ਮ ਗੋਪਾਲ ਬਾਂਸਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਇਹ ਸਿਰਸਾ ਦਾ ਰਹਿਣ ਵਾਲਾ ਹੈ। ਗੋਪਾਲ ਬਾਂਸਲ ਡੇਰੇ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ। ਇਸੇ ਤਰ੍ਹਾਂ ਬਠਿੰਡਾ ਦੇ ਪਿੰਡ ਜੰਗੀਰਾਣਾ ਦੀ ਸ਼ਰਨਜੀਤ ਕੌਰ ਤੇ ਗੁਰਮੀਤ ਸਿੰਘ ਨੂੰ ਡੇਰਾ ਮੁਖੀ ਦੀ ਖਾਸ-ਮ-ਖਾਸ ਹਨੀਪ੍ਰੀਤ ਨੂੰ ਸ਼ਰਨ ਦੇਣ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕਰ ਲਿਆ ਹੈ। ਸੀਏ ਅਰੋੜਾ ਦੀ ਗ੍ਰਿਫਤਾਰ ਤੋਂ ਬਾਅਦ ਉਸ ਨੇ ਪੁਲੀਸ ਕੋਲ ਕਈ ਖੁਲਾਸੇ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦੀ ਗ੍ਰਿਫਤਾਰੀ ਨਾਲ ਡੇਰੇ ਦੇ ਖ਼ਾਤਿਆਂ ਦੇ ਬਿਜ਼ਨੈਸਾਂ ਬਾਰੇ ਵੱਡੇ ਖੁਲਾਸੇ ਹੋ ਸਕਦੇ ਹਨ।