ਫਿਰੋਜ਼ਪੁਰ – ਫਿਰੋਜ਼ਪੁਰ ਵਿਖੇ ਦੀਵਾਲੀ ਤੋਂ ਇਕ ਦਿਨ ਪਹਿਲਾਂ ਅੱਜ ਕਰਜ਼ਈ ਕਿਸਾਨ ਨੇ ਮੌਤ ਨੂੰ ਗਲੇ ਲਗਾ ਲਿਆ| ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਲੀਪੁਰ ਦੇ ਕਿਸਾਨ ਸੁਰਜੀਤ ਸਿੰਘ (45) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ| ਦੱਸਿਆ ਜਾ ਰਿਹਾ ਹੈ ਕਿ ਸੁਰਜੀਤ ਸਿੰਘ ‘ਤੇ 15 ਲੱਖ ਰੁਪਏ ਦਾ ਕਰਜ਼ਾ ਸੀ|