ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ ਆਪਣੇ 68 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ| ਦੱਸਣਯੋਗ ਹੈ ਕਿ ਸੂਬੇ ਵਿਚ 9 ਨਵੰਬਰ ਨੂੰ 68 ਵਿਧਾਨ ਸਭਾ ਸੀਟਾਂ ਉਤੇ ਮਤਦਾਨ ਹੋਣ ਜਾ ਰਿਹਾ ਹੈ| ਇਸ ਸੂਚੀ ਅਨੁਸਾਰ ਪ੍ਰੇਮ ਕੁਮਾਰ ਧੂਮਲ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਣਗੇ|