ਸ੍ਰੀਨਗਰ – ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਉਰੀ ਅਤੇ ਬਾਰਾਮੂਲਾ ਵਿਚ ਕੀਤੀ ਗਈ ਗੋਲੀਬਾਰੀ ਵਿਚ ਇਕ ਭਾਰਤੀ ਮਹਿਲਾ ਜ਼ਖਮੀ ਹੋ ਗਈ| ਦੱਸਣਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਸਰਹੱਦ ਉਤੇ ਪਾਕਿਸਤਾਨ ਵੱਲੋਂ ਰੁਕ-ਰੁਕ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ| ਇਸ ਦੌਰਾਨ ਭਾਰਤੀ ਸੈਨਾ ਵੱਲੋਂ ਪਾਕਿਸਤਾਨੀ ਹਮਲਿਆਂ ਦਾ ਮੂੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ|