ਮੋਹਾਲੀ – ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੀ ਹੱਤਿਆ ਮਾਮਲੇ ਵਿਚ ਮੋਹਾਲੀ ਪੁਲਿਸ ਨੇ ਅੱਜ 5 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ| ਇਹ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋਈਆਂ ਹਨ| ਮੋਹਾਲੀ ਪੁਲਿਸ ਨੇ ਅੱਜ 5 ਸ਼ੱਕੀਆਂ ਦੀਆਂ ਤਸਵੀਰਾਂ ਮੀਡੀਆ ਸਾਹਮਣੇ ਪੇਸ਼ ਕੀਤੀਆਂ|
ਦੱਸਣਯੋਗ ਹੈ ਕਿ ਮੋਹਾਲੀ ਵਿਖੇ ਪਿਛਲੇ ਮਹੀਨੇ ਅਣਪਛਾਤਿਆਂ ਨੇ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਦਾ ਕਤਲ ਕਰ ਦਿੱਤਾ ਸੀ|