ਸ਼੍ਰੀਨਗਰ— ਕਸ਼ਮੀਰ ‘ਚ ਇਕ ਵਾਰ ਫਿਰ ਪਾਕਿਸਤਾਨ ਵੱਲੋ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਹੰਦਵਾੜਾ ਦੇ ਨੌਗਾਮ ਸੈਕਟਰ ‘ਚ ਪਾਕਿਸਤਾਨ ਜਵਾਨਾਂ ਵੱਲੋਂ ਦੁਪਹਿਰ 12 ਵੱਜੇ ਤੋਂ ਬਾਅਦ ਕਈ ਵਾਰ ਰੁੱਕ-ਰੁੱਕ ਕੇ ਗੋਲੀਬਾਰੀ ਕੀਤੀ ਗਈ ਹੈ। ਪਾਕਿਸਤਾਨ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਭਾਰਤੀ ਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪਾਕਿਸਤਾਨ ਵੱਲੋਂ ਫਾਈਰਿੰਗ ਦਾ ਭਾਰਤੀ ਸੁਰੱਖਿਆ ਫੋਰਸ ਨੇ ਵੀ ਮੂੰਹ-ਤੋੜ ਜਵਾਬ ਦਿੱਤਾ ਹੈ।
ਹਾਲਾਂਕਿ ਅਜੇ ਤੱਕ ਇਸ ਗੋਲੀਬਾਰੀ ‘ਚ ਕਿਸੇ ਦਾ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਇਸ ਤੋਂ ਬਾਅਦ ਹੀ ਪਾਕਿਸਤਾਨੀ ਗੋਲੀਬਾਰੀ ਦੇ ਕਾਰਨ ਸਾਰੇ ਅੰਤਰਰਾਸ਼ਟਰੀ ਸਰਹੱਦਾਂ ‘ਤੇ ਸੁਰੱਖਿਆ ਫੋਰਸ ਨੂੰ ਅਲਰਟ ਰਹਿਣ ਦੇ ਹੁਕਮ ਦਿੱਤੇ ਗਏ ਹਨ।