ਅਮਰੂਦ ਜੋ ਕਿ ਖਾਣ ‘ਚ ਬਹੁਤ ਹੀ ਸਵਾਦ ਹੁੰਦਾ ਹੈ। ਇਸ ਲਈ ਇਸ ਨੂੰ ਖਾਣ ‘ਚ ਗੁਰੇਜ਼ ਨਾ ਕਰੋ, ਕਿਉਂਕਿ ਇਸ ਵਿੱਚ ਕਈ ਗੁਣ ਲੁੱਕੇ ਹੋਏ ਹਨ, ਜਿਸ ਤੋਂ ਸ਼ਾਇਦ ਤੁਸੀਂ ਅਣਜਾਣ ਹੋ। ਇਸ ਵਿੱਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਲਈ ਇਸ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਗਿਆ ਹੈ। ਇਹ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ‘ਚ ਲਾਭਦਾਇੱਕ ਹੈ ਅਤੇ ਸਰਦੀਆਂ ‘ਚ ਕਈ ਬੀਮਾਰੀਆਂ ਨਾਲ ਲੜਨ ਵਿੱਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਅਮਰੂਦ ਦੇ ਫ਼ਾਇਦੇ-
ਕਬਜ਼ ਤੋਂ ਛੁਟਕਾਰਾ- ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਸੰਤੁਲਿਤ ਰੱਖਦਾ ਹੈ ਅਤੇ ਇਸ ਕਾਰਨ ਇਸ ਦੇ ਸੇਵਨ ਨਾਲ ਕਬਜ਼ ਤੋਂ ਛੁਟਕਾਰਾ ਮਿਲ ਜਾਂਦਾ ਹੈ।
ਮੂੰਹ ਦੇ ਛਾਲਿਆਂ ਤੋਂ ਦੇਵੇ ਅਰਾਮ- ਜੇਕਰ ਤੁਹਾਡੇ ਮੂੰਹ ‘ਚ ਛਾਲੇ ਹੋ ਗਏ ਹਨ ਜਾਂ ਫ਼ਿਰ ਅਕਸਰ ਤੁਹਾਨੂੰ ਮਾਊਥ ਅਲਸਰ ਦੀ ਸਮੱਸਿਆ ਰਹਿੰਦੀ ਹੈ ਤਾਂ ਅਮਰੂਦ ਦੀਆਂ ਨਵੀਆਂ-ਨਵੀਆਂ ਕੋਮਲ ਪੱਤੀਆਂ ਦਾ ਸੇਵਨ ਕਰੋ। ਇਸ ਨਾਲ ਆਰਾਮ ਮਿਲਦਾ ਹੈ।
ਸਰੀਰ ਕਰਦਾ ਹੈ ਫ਼ਿੱਟ ਐਂਡ ਫ਼ਾਈਨ- ਅਮਰੂਦ ‘ਚ ਮੌਜੂਦ ਪੌਸ਼ਟਿਕ ਤੱਤ ਸਰੀਰ ਨੂੰ ਫ਼ਿੱਟ ਅਤੇ ਫ਼ਾਈਨ ਰੱਖਣ ਵਿੱਚ ਮਦਦ ਕਰਦੇ ਹਨ, ਜੇਕਰ ਇਸ ਨੂੰ ਸਹੀ ਸਮੇਂ ‘ਤੇ ਖਾਧਾ ਜਾਵੇ। ਉਦਾਹਰਣ ਦੇ ਤੌਰ ‘ਤੇ ਜੇਕਰ ਸਰਦੀਆਂ ‘ਚ ਜੇਕਰ ਇਸ ਨੂੰ ਰਾਤ ਸਮੇਂ ਖਾਧਾ ਜਾਵੇ ਤਾਂਇਸ ਨਾਲ ਖਾਂਸੀ ਵੀ ਹੋ ਸਕਦੀ ਹੈ।
ਅੱਖਾਂ ਨੂੰ ਬਣਾਏ ਸਿਹਤਮੰਦ- ਅਮਰੂਦ ‘ਚ ਵਿਟਾਮਿਨ-ਏ ਦੀ ਕਾਫ਼ੀ ਮਾਤਰਾ ਹੁੰਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਈ ਰੱਖਦਾ ਹੈ।