ਮੈਲਬੌਰਨ – ਆਸਟ੍ਰੇਲੀਆ ਦੇ ਇਕ ਸਕੂਲ ਵਿਚ ਵਾਪਰੀ ਦੁਖਦਾਈ ਘਟਨਾ ਵਿਚ 2 ਬੱਚਿਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਸਿਡਨੀ ਵਿਖੇ ਬੈਂਕਸਿਆ ਰੋਡ ਪਬਲਿਕ ਸਕੂਲ ਦੇ ਅੰਦਰ ਇਕ ਕਾਰ ਬੱਚਿਆਂ ਦੇ ਕਲਾਸ ਰੂਮ ਵਿਚ ਜਾ ਵੜੀ, ਜਿਸ ਕਾਰਨ 2 ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 5 ਤੋਂ ਵੱਧ ਬੱਚੇ ਜ਼ਖਮੀ ਹੋ ਗਏ| ਜ਼ਖਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਇਸ ਘਟਨਾ ਤੋਂ ਬਾਅਦ ਸਕੂਲ ਦੇ ਬਾਕੀ ਬੱਚੇ ਕਾਫੀ ਸਹਿਮ ਗਏ|
ਇਸ ਦੌਰਾਨ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ| ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ|