ਪਟਨਾ ਸਾਹਿਬ— ਪਟਨਾ ਜ਼ਿਲਾ ਦੇ ਜੱਜ ਵੱਲੋਂ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਇਆ ਗਿਆ। ਜੱਜ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੀ ਕਮੇਟੀ ਨੂੰ ਹਟਾ ਦਿੱਤਾ ਹੈ ਅਤੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਕਮੇਟੀ ਨੂੰ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜ਼ਿਲਾ ਜੱਜ ਨੇ ਆਮ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ‘ਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣਿਆ ਗਿਆ ਸੀ ਅਤੇ ਕਮੇਟੀ ਉੱਤੇ ਇਕ ਵਾਰ ਮੁੜ ਸਰਨਾ ਧੜ੍ਹੇ ਦਾ ਮੁਕੰਮਲ ਕਬਜ਼ਾ ਹੋ ਗਿਆ ਸੀ।