ਫਰੀਦਕੋਟ-ਫਾਜ਼ਿਲਕਾ ਰੋਡ ‘ਤੇ ਪਿੰਡ ਕਰੀ-ਕਲਾਂ ਨੇੜੇ ਪੰਜਾਬ ਰੋਡਵੇਜ ਬੱਸ ਤੇ ਟਰਾਲੇ ਦੀ ਭਿਆਨਕ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਫਿਰੋਜ਼ਪੁਰ -ਫਾਜ਼ਿਲਕਾ ਰੋਡ ‘ਤੇ ਪਿੰਡ ਕਰੀ-ਕਲਾਂ ਨੇੜੇ ਓਵਰਟੇਕ ਕਰਨ ਦੇ ਚੱਕਰ ‘ਚ ਪੰਜਾਬ ਰੋਡਵੇਜ ਬੱਸ ਦੀ ਟੱਕਰ ਟਰਾਲੇ ਨਾਲ ਹੋ ਗਈ। ਇਸ ਹਾਦਸੇ ‘ਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ, ਜਦ ਕਿ 12 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਜ਼ਿਲਾ ਰੈੱਡ ਕਰਾਸ ਸੋਸਾਇਟੀ ਵੱਲੋਂ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।