ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵੋਟਾਂ ਲਈ ਚੋਣ ਪ੍ਰਚਾਰ ਦਾ ਸਿਲਸਿਲਾ ਅੱਜ ਸ਼ਾਮ 5 ਵਜੇ ਸਮਾਪਤ ਹੋ ਗਿਆ| ਹਿਮਾਚਲ ਪ੍ਰਦੇਸ਼ ਵਿਚ 68 ਵਿਧਾਨ ਸਭਾ ਸੀਟਾਂ ਉਤੇ 9 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 18 ਦਸੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ|
ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਭਾਜਪਾ ਵੱਲੋਂ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰਨਾਂ ਸੀਨੀਅਰ ਆਗੂਆਂ ਨੇ ਪਾਰਟੀ ਦੇ ਹੱਕ ਵਿਚ ਚੋਣ ਰੈਲੀਆਂ ਦੁਆਰਾ ਪ੍ਰਚਾਰ ਕੀਤਾ ਗਿਆ, ਉਥੇ ਕਾਂਗਰਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਆਗੂਆਂ ਨੇ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿਚ ਚੋਣ ਪ੍ਰਚਾਰ ਕੀਤਾ|