ਨਵੀਂ ਦਿੱਲੀ – ਨਵੀਂ ਦਿੱਲੀ ਵਿਚ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ, ਜਿਸ ਵਿਚ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਲਈ ਪ੍ਰਸਤਾਵ ਪਾਸ ਕੀਤਾ ਗਿਆ| 1 ਦਸੰਬਰ ਤੋਂ ਕਾਂਗਰਸ ਦੇ ਅਗਲੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ|
ਇਸ ਤੋਂ ਇਲਾਵਾ 4 ਦਸੰਬਰ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ, 16 ਨੂੰ ਵੋਟਿੰਗ ਹੋਵੇਗੀ, ਜਦੋਂ ਕਿ 19 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇ ਤੇ ਪਾਰਟੀ ਦੇ ਪ੍ਰਧਾਨ ਦਾ ਐਲਾਨ ਕੀਤਾ ਜਾਵੇਗਾ|