ਨਵੀਂ ਦਿੱਲੀ – ਦਿੱਲੀ ਵਿਚ ਅੱਜ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ| ਇਹ ਘਟਨਾ ਦੁਆਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਵਾਪਰੀ, ਜਿਥੇ ਪੁਲਿਸ ਨੇ ਇਕ ਪਲਾਟ ਵਿਚ 5 ਬਦਮਾਸ਼ਾਂ ਦੇ ਛੁਪੇ ਹੋਏ ਖਬਰ ਮਿਲੀ ਸੀ| ਇਸ ਤੋਂ ਬਾਅਦ ਪੰਜਾਬ ਅਤੇ ਦਿੱਲੀ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਜਦੋਂ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ| ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ, ਜਦੋਂ ਕਿ 1 ਬਦਮਾਸ਼ ਫਰਾਰ ਦੱਸਿਆ ਜਾ ਰਿਹਾ ਹੈ|
ਆਰੋਪੀ ਪੰਜਾਬ ਵਿਚ ਮੋਸਟ ਵਾਂਟੇਡ ਅਪਰਾਧੀ ਹਨ| ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਦੇ ਕਬਜੇ ਵਿਚੋਂ ਹਥਿਆਰ ਵੀ ਬਰਾਮਦ ਕੀਤੇ ਹਨ|