ਅਹਿਮਦਾਬਾਦ – ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਜਮ ਕੇ ਨਿਸ਼ਾਨੇ ਲਗਾਏ| ਉਨ੍ਹਾਂ ਕਿਹਾ ਕਿ ਗੁਜਰਾਤ ਵਿਕਾਸ ਪੱਖੋਂ ਕਾਫੀ ਪਛੜ ਗਿਆ ਹੈ| ਉਨ੍ਹਾਂ ਕਿਹਾ ਕਿ 22 ਸਾਲ ਬੀਤ ਚੁੱਕੇ ਹਨ, ਪਰ ਮੋਦੀ ਦੀ ਭਾਜਪਾ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ| ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਪਾਰਟੀ ਹੀ ਗੁਜਰਾਤ ਵਿਧਾਨ ਸਭਾ ਵਿਚ ਜਿੱਤ ਹਾਸਿਲ ਕਰੇਗੀ|
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਦੇ ਭਾਸ਼ਣਾਂ ਵਿਚੋਂ ਭ੍ਰਿਸ਼ਟਾਚਾਰ ਸ਼ਬਦ ਗਾਇਬ ਚੁੱਕਾ ਹੈ| ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਅਤੇ ਗਰੀਬਾਂ ਲਈ ਕੁਝ ਨਹੀਂ ਕੀਤਾ| ਉਨ੍ਹਾਂ ਕਿਹਾ ਕਿ ਜੀ.ਐਸ.ਟੀ ਨੇ ਗੁਜਰਾਤ ਦੇ ਵਪਾਰੀਆਂ ਉਤੇ ਸੱਟ ਮਾਰੀ ਹੈ|
ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਕਾਂਗਰਸ ਦੀ ਸਥਿਤੀ ਮਜਬੂਤ ਹੈ ਅਤੇ ਪਹਿਲੇ ਗੇੜ ਵਿਚ ਕਾਂਗਰਸ ਨੂੰ ਵੱਡੀ ਜਿੱਤ ਦਾ ਯਕੀਨ ਹੈ|