ਨਵੀਂ ਦਿੱਲੀ – ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਜਿੱਤ ਹੈ| ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਨੁੰ ਸੰਬੋਬਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਸਾਡਾ ਵੋਟ ਸ਼ੇਅਰ ਪਿਛਲੀ ਵਾਰ ਤੋਂ 10 ਫੀਸਦੀ ਵਧਿਆ ਹੈ| ਉਨ੍ਹਾਂ ਕਿਹਾ ਕਿ ਭਾਜਪਾ ਦੀ ਜਨਤਾ ਨੇ ਭਾਜਪਾ ਉਤੇ ਭਰੋਸਾ ਕੀਤਾ ਹੈ|
ਇਸ ਤੋਂ ਇਲਾਵਾ ਉਨ੍ਹਾਂ ਗੁਜਰਾਤ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਜਰਾਤ ਚੋਣਾਂ ਵਿਚ ਜਿਸ ਤਰ੍ਹਾਂ ਕਾਂਗਰਸ ਨੇ ਮੁੱਦਿਆਂ ਤੋਂ ਭਟਕਾਉਣ ਦਾ ਜੋ ਕੰਮ ਕੀਤਾ ਸੀ, ਗੁਜਰਾਤ ਦੀ ਜਨਤਾ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ|
ਉਨ੍ਹਾਂ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਦਾ ਧੰਨਵਾਦ ਵੀ ਕੀਤਾ|