ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਹਾਲ ਹੀ ਵਿਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਇਹਨਾਂ ਚੋਣ ਨਤੀਜਿਆਂ ਨੂੰ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿਚ ਚਲਾਈ ਵਿਕਾਸ ਲਹਿਰ ਦੀ ਜਿੱਤ ਕਰਾਰ ਦਿੱਤਾ ਹੈ।
ਅਕਾਲੀ ਆਗੂ ਨੇ ਭਾਜਪਾ ਦੇ ਪ੍ਰਧਾਨ ਸ਼੍ਰੀ ਅਮਿਤ ਸ਼ਾਹ ਅਤੇ ਪਾਰਟੀ ਦੀ ਬਾਕੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਵਧਾਈ ਦਿੱਤੀ, ਜਿਹਨਾਂ ਨੇ ਇਸ ਜਿੱਤ ਵਾਸਤੇ ਦਿਨ ਰਾਤ ਮਿਹਨਤ ਕੀਤੀ ਸੀ।