ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਅਤੇ ਹਿਮਚਾਲ ਪ੍ਰਦੇਸ ਵਿਧਾਨ ਸਭਾ ਵਿਚ ਭਾਜਪਾ ਦੀ ਹੋਈ ਜਿੱਤ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕੀਤਾ ਹੈ| ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਲਿਹਰਾਇਆ ਕਮਲ, ਵਿਕਾਸ ਦੀ ਹੋਈ ਜਿੱਤ| ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿੱਤਿਆ ਵਿਕਾਸ, ਜਿੱਤਿਆ ਗੁਜਰਾਤ| ਜੈ ਜੈ ਗਰਵੀ ਗੁਜਰਾਤ|
ਇਸ ਤੋਂ ਇਲਾਵਾ ਨਰਿੰਦਰ ਮੋਦੀ ਨੇ ਭਾਜਪਾ ਦੇ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਸੂਬਿਆਂ ਵਿਚ ਖੂਬ ਪ੍ਰਚਾਰ ਕੀਤਾ|