ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮਾਤਾ ਦਾ ਅੱਜ ਤੜਕੇ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੀ ਮਾਤਾ ਸਰਦਾਰਨੀ ਮਹਿੰਦਰ ਕੌਰ ਨੇ ਚੰਡੀਗੜ੍ਹ ਵਿਖੇ ਅਾਖਿਰੀ ਸਾਹ ਲਿਆ , ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ।ਮਾਤਾ ਜੀ ਦਾ ਅੰਤਮ ਸੰਸਕਾਰ ਅੱਜ ਦੁਪਹਿਰ 3 ਵਜੇ ਉਨ੍ਹਾਂ ਦੇ ਪਿੰਡ ਰਾਮਗੜ੍ਹ ਵਿਖੇ ਕੀਤਾ ਜਾਵੇਗਾ । ਸੁਖਪਾਲ ਸਿੰਘ ਖਹਿਰਾ ਨੇ ਇਸਦੀ ਜਾਣਕਾਰੀ ਫੇਸਬੁੱਕ ਤੇ ਵੀ ਸਾਂਝੀ ਕੀਤੀ।