ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਗੁਜਰਾਤ ਵਿਚ ਸਾਡੇ ਲਈ ਕਾਫੀ ਚੰਗਾ ਨਤੀਜਾ ਹੈ| ਉਨ੍ਹਾਂ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ|
ਇਸ ਤੋਂ ਇਲਾਵਾ ਉਨ੍ਹਾਂ ਨੇ ਗੁਜਰਾਤ ਵਿਚ ਭਾਜਪਾ ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਨੂੰ ਨਿਸ਼ਾਨੇ ਉਤੇ ਲਿਆ| ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਨੂੰ ਭਾਰੀ ਝਟਕਾ ਲੱਗਿਆ ਹੈ| ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਰਿੰਦਰ ਮੋਦੀ ਨੂੰ ਸੁਣਨ ਲਈ ਤਿਆਰ ਨਹੀਂ ਹੈ| ਗੁਜਰਾਤ ਚੋਣਾਂ ਵਿਚ ਨਰਿੰਦਰ ਮੋਦੀ ਨੇ ਜੀ.ਐਸ.ਟੀ ਉਤੇ ਇੱਕ ਵੀ ਗੱਲ ਨਹੀਂ ਕਹੀ|