ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਿੱਪਣੀ ਨੂੰ ਲੈ ਕੇ ਲੋਕ ਸਭਾ ਵਿਚ ਅੱਜ ਭਾਰੀ ਹੰਗਾਮਾ ਹੋਇਆ| ਇਸ ਦੌਰਾਨ ਕਾਂਗਰਸ ਵੱਲੋਂ ਲੋਕ ਸਭਾ ਵਿਚੋਂ ਵਾਕ ਆਊਟ ਕੀਤਾ ਗਿਆ|
ਇਸ ਤੋਂ ਪਹਿਲਾਂ ਕੱਲ੍ਹ ਵੀ ਇਸ ਮੁੱਦੇ ਨੂੰ ਲੈ ਕੇ ਸੰਸਦ ਦੇ ਦੋਨਾਂ ਸਦਨਾਂ ਵਿਚ ਭਾਰੀ ਹੰਗਾਮਾ ਹੋਇਆ ਸੀ| ਰੌਲੇ-ਰੱਪੇ ਦੌਰਾਨ ਪ੍ਰਧਾਨ ਮੰਤਰੀ ਖਿਲਾਫ ਕਾਂਗਰਸੀ ਮੈਂਬਰਾਂ ਨੇ ਜਮ ਕੇ ਨਾਅਰੇਬਾਜੀ ਕੀਤੀ ਅਤੇ ਡਾ. ਮਨਮੋਹਨ ਸਿੰਘ ਖਿਲਾਫ ਕੀਤੀਆਂ ਟਿੱਪਣੀਆਂ ਲਈ ਮੁਆਫੀ ਮੰਗਣ ਦੀ ਮੰਗ ਕੀਤੀ ਗਈ|