ਚੰਡੀਗੜ੍ਹ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਮੱਥਾ ਟੇਕਣ ਲਈ ਅੱਜ ਪੰਜਾਬ ਤੋਂ ਵੱਖ-ਵੱਖ ਟਰੇਨਾਂ ਵਿਚ ਸਵਾਰ ਹੋ ਕੇ ਸਿੱਖ ਸ਼ਰਧਾਲੂ ਪਟਨਾ ਸਾਹਿਬ ਲਈ ਰਵਾਨਾ ਹੋਏ| ਇਸ ਮੌਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ|
ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੇ ਪਟਨਾ ਸਾਹਿਬ ਲਈ ਟ੍ਰੇਨ ਨੂੰ ਹਰੀ ਝੰਡੀ ਦਿਖਾਈ, ਉਥੇ ਬਠਿੰਡਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਨੇ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ|
ਇਸ ਮੌਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ| ਦੱਸਣਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਤੋਂ ਲੋਕ ਪਟਨਾ ਸਾਹਿਬ ਪਹੁੰਚ ਰਹੇ ਹਨ|