ਹੁਸ਼ਿਆਰਪੁਰ : ਗੜ੍ਹਸ਼ੰਕਰ ਰੋਡ ‘ਤੇ ਪਿੰਡ ਟੂਟੋਮਜਾਰਾ ਵਿਖੇ ਕਟੜਾ ਤੋਂ ਦਿੱਲੀ ਜਾ ਰਹੀ ਬਸ ਇਕ ਦਰਖ਼ਤ ਨਾਲ ਟਕਰਾ ਗਈ ਜਿਸ ਵਿਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ।ਜਾਣਕਾਰੀ ਮੁਤਾਬਿਕ ਅੱਜ ਸਵੇਰੇ ਸਾਢੇ ਛੇ ਵਜੇ ਬੱਸ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਬੱਸ ਇੱਕ ਦਰਖ਼ਤ ਨਾਲ ਜਾ ਟਕਰਾਈ। । ਬੱਸ ਚਾਲਕ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਦਰਜਨ ਦੇ ਕਰੀਬ ਹੋਰ ਸਵਾਰੀਆਂ ਜਖਮੀ ਹੋ ਗਈਆਂ।