ਨਵੀਂ ਦਿੱਲੀ – ਹਰ ਮਹੀਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਸਬੰਧੀ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ| ਸਰਕਾਰ ਨੇ ਹਰ ਮਹੀਨੇ ਪ੍ਰਤੀ ਸਿਲੰਡਰ ਵਿਚ ਹੋਣ ਵਾਲੇ 4 ਰੁਪਏ ਦੇ ਵਾਧੇ ਵਾਲੇ ਫੈਸਲੇ ਨੂੰ ਵਾਪਸ ਲੈ ਲਿਆ ਹੈ| ਹੁਣ ਹਰ ਮਹੀਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਨਹੀਂ ਹੋਵੇਗਾ|
ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਰਸੋਈ ਗੈਸ ਦੀਆਂ ਕੀਮਤਾਂ ਕਾਫੀ ਵਧ ਚੁੱਕੀਆਂ ਹਨ, ਜਿਸ ਕਾਰਨ ਖਪਤਕਾਰਾਂ ਨੂੰ ਮਹਿੰਗਾਈ ਦੀ ਮਾਰ ਸਹਿਣੀ ਪੈ ਰਹੀ ਹੈ| ਹੁਣ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਖਪਤਕਾਰਾਂ ਨੂੰ ਕੁਝ ਰਾਹਤ ਜਰੂਰ ਮਿਲੇਗੀ|