ਨਵੀਂ ਦਿੱਲੀ – ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਅੱਜ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਫਿਲਹਾਲ ਕ੍ਰਿਕਟ ਮੈਚ ਅਸੰਭਵ ਹਨ| ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੋਨਾਂ ਦੇਸ਼ਾਂ ਵਿਚਾਲੇ ਮੌਜੂਦਾ ਮਾਹੌਲ ਹੈ, ਉਸ ਨੂੰ ਦੇਖਦਿਆਂ ਫਿਲਹਾਲ ਭਾਰਤ-ਪਾਕਿ ਵਿਚਾਲੇ ਕ੍ਰਿਕਟ ਨਾਮੁਮਕਿਨ ਹੈ|
ਦੱਸਣਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨੀ ਜੇਲ੍ਹ ਵਿਚ ਬੰਦ ਜਾਧਵ ਦੇ ਪਰਿਵਾਰ ਨਾਲ ਪਾਕਿਸਤਾਨ ਵੱਲੋਂ ਕੀਤੇ ਸਲੂਕ ਉਤੇ ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਈਆਂ ਸਨ|